ਬਾਦਲ ਨੂੰ ਹੋਇਆ ਓਮੀਕ੍ਰੋਨ

ਅਕਾਲੀ ਦਲ ਬਾਦਲ ਦੇ ਸੁਪਰੀਮੋ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆ ਗਈ ਹੈ ਜਿਸ ‘ਚ ਉਨ੍ਹਾਂ ਨੂੰ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਥੋੜਾ ਬੁਖਾਰ ਸੀ। ਇਸ ਤੋਂ ਇਲਾਵਾ ਗਲਾ ਖ਼ਰਾਬ ਦੇ ਨਾਲ ਖੰਘ ਦੀ ਸ਼ਿਕਾਇਤ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਇੰਟੈਂਸਿਵ ਕੇਅਰ ਯੂਨਿਟ ‘ਚ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

Total Views: 239 ,
Real Estate