2 ਸੀਟਾਂ ’ਤੋਂ ਚੋਣ ਮੈਦਾਨ ‘ਚ ਮੁੱਖ ਮੰਤਰੀ ਚੰਨੀ

 

ਕਾਂਗਰਸ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਸੀਟ ਤੋਂ ਵੀ ਚੋਣ ਲੜਨਗੇ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਮੋਹਨ ਸਿੰਘ ਫਲੀਆਂਵਾਲਾ ਨੂੰ ਜਲਾਲਾਬਾਦ ਤੋਂ , ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਅਟਾਰੀ ਤੋਂ ਤਰਸੇਮ ਸਿੰਘ ਸਿਆਲਕਾ ਨੂੰ ਟਿਕਟ ਦਿੱਤੀ ਗਈ ਹੈ। ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। ਲੁਧਿਆਣਾ ਦੱਖਣੀ ਤੋਂ ਇਸ਼ਵਰਜੋਤ ਸਿੰਘ ਚੀਮਾ ਨੂੰ ਟਿਕਟ ਦਿੱਤੀ ਗਈ ਹੈ।

Total Views: 150 ,
Real Estate