ਕੈਪਟਨ ਨੂੰ ਤਿੰਨ ਹਲਕਿਆਂ ਤੋਂ ਉਮੀਦਵਾਰ ਹੀ ਨਹੀਂ ਮਿਲੇ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੇ ਤਿੰਨ ਸੀਟਾਂ ਭਾਰਤੀ ਜਨਤਾ ਪਾਰਟੀ ਨੂੰ ਵਾਪਸ ਕੀਤੀਆਂ ਹਨ। ਰਾਜਾਸਾਂਸੀ, ਜ਼ੀਰਾ ਅਤੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਨਾ ਮਿਲਣ ਕਾਰਨ ਪਾਰਟੀ ਨੂੰ ਇਹ ਫ਼ੈਸਲਾ ਲੈਣਾ ਪਿਆ। ਭਾਜਪਾ ਦੇ ਪੰਜਾਬ ਲੋਕ ਕਾਂਗਰਸ ਦੇ ਗੱਠਜੋੜ ਵਿੱਚ ਭਾਜਪਾ ਨੇ 37 ਸੀਟਾਂ ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਦਿੱਤੀਆਂ ਹਨ। ਪੰਜਾਬ ਲੋਕ ਕਾਂਗਰਸ ਨੇ ਆਪਣੇ 34 ਉਮੀਦਵਾਰ ਘੋਸ਼ਿਤ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ ਪੰਜ ਉਮੀਦਵਾਰ ਭਾਜਪਾ ਦੇ ਚੋਣ ਨਿਸ਼ਾਨ ਕਮਲ ‘ਤੇ ਲੜ ਰਹੇ ਹਨ। ਹੁਣ ਭਾਰਤੀ ਜਨਤਾ ਪਾਰਟੀ ਨੇ ਅਵਤਾਰ ਸਿੰਘ ਜ਼ੀਰਾ ਨੇ ਜ਼ੀਰਾ ਅਤੇ ਮੁਖਵਿੰਦਰ ਸਿੰਘ ਮਹਿਲ ਨੂੰ ਰਾਜਾਸਾਂਸੀ ਤੋਂ ਆਪਣੇ ਉਮੀਦਵਾਰ ਐਲਾਨ ਦਿੱਤਾ ਹੈ। ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ਦੇ ਗੱਠਜੋੜ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ 15 ਸੀਟਾਂ ਦਿੱਤੀਆਂ ਗਈਆਂ ਹਨ। ਅੱਜ ਮੰਗਲਵਾਰ ਨੂੰ ਨਾਮਜ਼ਦਗੀ ਕਾਗਜ਼ ਭਰਨ ਦਾ ਆਖਰੀ ਦਿਨ ਹੈ।

Total Views: 406 ,
Real Estate