
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਉਮੀਦਵਾਰ ਐਲਾਨਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਬਿਹਤਰ ਸੀਐਮ ਉਮੀਦਵਾਰ ਹੋ ਸਕਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦੇ ਚਿਹਰੇ ਬਾਰੇ ਗੁੰਮਰਾਹ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਕਾਂਗਰਸ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਕਰਨ ਦੀ ਗੱਲ ਵੀ ਕਹੀ।
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਖਿੱਚੋਤਾਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਦੇ ਚਿਹਰੇ ਤੋਂ ਵੀ ਝਲਕਦੀ ਦਿੱਸੀ, ਜਦੋਂ ਉਨ੍ਹਾਂ ਨੇ ਮੀਡੀਆ ਨੂੰ ਜਨਤਕ ਤੌਰ ‘ਤੇ ਦੱਸਿਆ ਕਿ ਚੰਨੀ ਗਰੀਬ ਨਹੀਂ ਹਨ।ਨਵਜੋਤ ਕੌਰ ਨੇ ਕਿਹਾ ਸੀ।ਐਮ ਚੰਨੀ ਸਾਡੇ ਨਾਲੋਂ ਅਮੀਰ ਹਨ। ਉਨ੍ਹਾਂ ਕੋਲ ਸਾਡੇ ਨਾਲੋਂ ਵੱਧ ਪੈਸਾ ਹੈ। ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਸੀਐਮ ਚੰਨੀ ਨੂੰ ਗਰੀਬ ਆਦਮੀ ਦੱਸਦਿਆਂ ਸੀਐਮ ਦਾ ਚਿਹਰਾ ਐਲਾਨਿਆ ਸੀ।



















