ਲਖੀਮਪੁਰ ਖੀਰੀ ਕਤਲੇਆਮ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦੇ ਮਾਮਲੇ ਵਿੱਚ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਆਸ਼ੀਸ਼ ਮਿਸ਼ਰਾ ਦੇ ਵਕੀਲਾਂ ਦਾ ਕਹਿਣਾ ਹੈ ਕਿ ਸਰਕਾਰੀ ਪੱਖ ਮੌਕਾ-ਏ-ਵਾਰਦਾਤ ’ਤੇ ਆਸ਼ੀਸ਼ ਮਿਸ਼ਰਾ ਦੀ ਮੌਜੂਦਗੀ ਸਾਬਿਤ ਨਹੀਂ ਕਰ ਸਕਿਆ। ਆਸ਼ੀਸ਼ ਮਿਸ਼ਰਾ ਮੋਦੀ ਸਰਕਾਰ ਦੇ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਹੈ । 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਤਿਕੂਨੀਆ ਪਿੰਡ ਲਾਗੇ ਹੋਈ ਹਿੰਸਕ ਵਾਰਦਾਤ ਵਿਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਸਣੇ 8 ਮੌਤਾਂ ਹੋਈਆਂ ਸਨ। ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਸਨ ਤਾਂ ਇੱਕ ਥਾਰ ਜੀਪ ਨੇ ਉਨ੍ਹਾਂ ਨੂੰ ਦਰੜ ਦਿੱਤਾ। ਮੰਤਰੀ ਦੇ ਪੱਤਰ ਆਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਕੁਝ ਦਿਨਾਂ ਮਗਰੋਂ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

Total Views: 471 ,
Real Estate