
ਅਮਰੀਕਾ ਨੇ ਚੇਤਾਵਨੀ ਦਿੱਤੀ ਹੈ ਕਿ ਰੂਸ ਕੋਲ ਕਿਸੇ ਵੀ ਸਮੇਂ ਯੂਕਰੇਨ ‘ਤੇ ਹਮਲਾ ਕਰਨ ਲਈ ਫੌਜਾਂ ਮੌਜੂਦ ਹਨ ਅਤੇ ਅਮਰੀਕੀ ਨਾਗਰਿਕਾਂ ਨੂੰ ਅਗਲੇ 48 ਘੰਟਿਆਂ ਦੇ ਅੰਦਰ ਯੂਕਰੇਨ ਨੂੰ ਛੱਡ ਦੇਣਾ ਚਾਹੀਦਾ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਮਲਾ ਹਵਾਈ ਬੰਬਾਰੀ ਨਾਲ ਸ਼ੁਰੂ ਹੋ ਸਕਦਾ ਹੈ ਜੋ ਰਵਾਨਗੀ ਨੂੰ ਮੁਸ਼ਕਲ ਬਣਾ ਦੇਵੇਗਾ ਅਤੇ ਨਾਗਰਿਕਾਂ ਨੂੰ ਖ਼ਤਰੇ ਵਿੱਚ ਪਾ ਸਕਦਾ ਹੈ। ਰੂਸ ਨੇ ਬਾਰਡਰ ਦੇ ਨੇੜੇ 100,000 ਤੋਂ ਵੱਧ ਫੌਜੀਆਂ ਨੂੰ ਇਕੱਠਾ ਕਰਨ ਦੇ ਬਾਵਜੂਦ ਯੂਕਰੇਨ ‘ਤੇ ਹਮਲਾ ਕਰਨ ਦੀ ਕਿਸੇ ਵੀ ਯੋਜਨਾ ਤੋਂ ਵਾਰ-ਵਾਰ ਇਨਕਾਰ ਕੀਤਾ ਹੈ। ਕਈ ਹੋਰ ਦੇਸ਼ਾਂ ਨੇ ਵੀ ਆਪਣੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਅਪੀਲ ਕੀਤੀ ਹੈ। ਇਨ੍ਹਾਂ ਵਿੱਚ ਯੂਕੇ, ਕੈਨੇਡਾ, ਨੀਦਰਲੈਂਡ, ਲਾਤਵੀਆ, ਜਪਾਨ ਅਤੇ ਦੱਖਣੀ ਕੋਰੀਆ ਸ਼ਾਮਲ ਹਨ। ਰੂਸ ਦੇ ਵਿਦੇਸ਼ ਮੰਤਰਾਲੇ ਨੇ ਪੱਛਮੀ ਦੇਸ਼ਾਂ ‘ਤੇ ਗਲਤ ਸੂਚਨਾ ਫੈਲਾਉਣ ਦਾ ਇਲਜ਼ਾਮ ਲਗਾਇਆ ਹੈ।
Total Views: 164 ,
Real Estate



















