ਕੈਪਟਨ ਗ਼ਰੀਬਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਸਹਿਮਤ ਨਹੀਂ ਸਨ ਤਾਂ ਹਟਾਇਆ !

ਫਤਹਿਗੜ੍ਹ ਸਾਹਿਬ ਵਿੱਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਦੱਸਿਆ ਕਿ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਕਿਉਂ ਹਟਾਇਆ ਹੈ। ਰਾਹੁਲ ਨੇ ਬਿਆਨ ਦਿੰਦਿਆਂ ਆਖਿਆ ਕੈਪਟਨ ਅਮਰਿੰਦਰ ਸਿੰਘ ਗ਼ਰੀਬਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਸਹਿਮਤ ਨਹੀਂ ਸਨ। ਰਾਹੁਲ ਨੇ ਆਖਿਆ ਕਿ ਕੈਪਟਨ ਮੁਤਾਬਕ ਉਨ੍ਹਾਂ ਦਾ ਪਾਵਰ ਸਪਲਾਈ ਕੰਪਨੀਆਂ ਨਾਲ ਸਮਝੌਤਾ ਸੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਚੰਨੀ ਹੀ ਹੁਣ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਹਨ।

Total Views: 267 ,
Real Estate