
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਵੀਡੀਓ ਜਾਰੀ ਕਰ ਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਨੂੰ ਚੁਣਨ। ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ, ”ਅੱਜ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਕੋਰੋਨਾ ਦੇ ਦੌਰ ‘ਚ ਕੇਂਦਰ ਸਰਕਾਰ ਦੀਆਂ ਕੋਝੀਆਂ ਨੀਤੀਆਂ ਕਾਰਨ ਲੋਕ ਡਿੱਗਦੀ ਅਰਥ ਵਿਵਸਥਾ ਅਤੇ ਵਧਦੀ ਮਹਿੰਗਾਈ ਨਾਲ ਪਰੇਸ਼ਾਨ ਹਨ।” ”ਦੂਜੇ ਪਾਸੇ ਸਾਡੇ ਅੱਜ ਦੇ ਹਾਕਮ, ਸਾਢੇ ਸੱਤ ਸਾਲ ਸਰਕਾਰ ਚਲਾਉਣ ਦੇ ਬਾਅਦ ਵੀ ਆਪਣੀਆਂ ਗਲਤੀਆਂ ਨੂੰ ਮੰਨ ਕੇ ਸੁਧਾਰ ਕਰਨ ਦੀ ਬਜਾਏ, ਲੋਕਾਂ ਦੀਆਂ ਸਮੱਸਿਆਵਾਂ ਲਈ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲਾ ਨਹਿਰੂ ਨੂੰ ਜ਼ਿੰਮੇਦਾਰ ਠਹਿਰਾਉਣ ‘ਚ ਲੱਗੇ ਹਨ।””ਮੈਂ ਸਪਸ਼ਟ ਤੌਰ ‘ਤੇ ਮੰਨਦਾ ਹਾਂ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਇੱਕ ਖਾਸ ਮਹੱਤਤਾ ਹੁੰਦੀ ਹੈ ਅਤੇ ਇਤਿਹਾਸ ‘ਤੇ ਦੋਸ਼ ਲਗਾ ਕੇ ਆਪਣੇ ਗੁਨਾਹ ਘੱਟ ਨਹੀਂ ਹੋ ਸਕਦੇ।”ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਮੇਤ 5 ਸੂਬਿਆਂ ‘ਚ ਚੋਣਾਂ ਹੋ ਰਹੀਆਂ ਹਨ। ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਕੰਮ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ।


















