
ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਦੇ ਭਰਾ ਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਨੇ ਸੋਨੂੰ ਸੂਦ ਉੱਪਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਗਾਏ ਹਨ। ਜ਼ਿਕਰਯੋਗ ਹੈ ਕਿ ਇੱਕ ਵੀਡੀਓ ਰਾਹੀਂ ਸੋਨੂੰ ਸੂਦ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਲਈ ਵੋਟ ਕਰਨ ਦੀ ਅਪੀਲ ਕਰਦੇ ਨਜ਼ਰ ਆਏ ਹਨ। 
ਪੁਲਿਸ ਪ੍ਰਸ਼ਾਸਨ ਵੱਲੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਅਦਾਕਾਰ ਸੋਨੂ ਸੂਦ ਨੇ ਕਿਹਾ ਕਿ ਪਾਰਕਿੰਗ ਦੀ ਸਮੱਸਿਆ ਹੋਣ ਕਰਕੇ ਗੱਡੀ ਸਾਈਡ ਉੱਤੇ ਖੜੀ ਕੀਤੀ ਗਈ ਸੀ। ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਅਧਿਕਾਰੀ ਤੇ ਐੱਸ।ਡੀ।ਐੱਮ। ਸਤਵੰਤ ਸਿੰਘ ਨੇ ਕਿਹਾ ਕਿ ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਘਰ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਸ ’ਤੇ ਨਿਗਰਾਨੀ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਡੀ।ਐੱਸ।ਪੀ। ਸਿਟੀ ਜਸ਼ਨਦੀਪ ਗਿੱਲ ਨੇ ਚੋਣ ਅਜਬਜ਼ਰਵਰ ਦੀ ਹਦਾਇਤ ’ਤੇ ਇੰਡੇਵਰ ਗੱਡੀ ਕਬਜ਼ੇ ’ਚ ਲੈਣ ਦੀ ਪੁਸ਼ਟੀ ਕੀਤੀ ਹੈ।
















