ਪੂਰੇ ਪਿੰਡ ਨੇ ਨਹੀਂ ਪਈ ਇਕ ਵੀ ਵੋਟ

ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿੱਚ ਹੁਣ ਤੱਕ ਇਕ ਵੀ ਵੋਟ ਨਹੀਂ ਪਈ ਹੈ। ਵੋਟਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਇਥੇ ਕਿਸੇ ਵੀ ਵਿਅਕਤੀ ਨੇ ਹੁਣ ਤੱਕ ਵੋਟ ਨਹੀਂ ਪਾਈ। ਇਥੇ ਦੱਸਣਯੋਗ ਹੈ ਕਿ ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ ਤੋਂ ਬੰਦ ਦੇ ਵਿਰੋਧ ਵਿੱਚ ਕੀਤਾ ਗਿਆ ਸੀ। ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਜ ਸਿੰਘ ਬਸਿਆਲਾ ਨੇ ਦੱਸਿਆ ਕਿ ਕਿਸੇ ਵੀ ਸੂਰਤ ਵਿੱਚ ਅੱਜ ਪਿੰਡ ਦਾ ਕੋਈ ਵੀ ਵਿਅਕਤੀ ਪੋਲਿੰਗ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਪਿਛਲੇ ਤਿੰਨ ਸਾਲ ਤੋਂ ਬੰਦ ਪਏ ਫਾਟਕ ਨੂੰ ਖੋਲ੍ਹਣ ਲਈ ਕਿਸੇ ਵੀ ਸਿਆਸੀ ਧਿਰ ਜਾਂ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਗਿਆ। ਪਿੰਡ ਬਸਿਆਲਾ ਦੇ ਲੋਕ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਧਰਨਾ ਦੇ ਕੇ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦੇ ਬੰਦ ਪਏ ਫਾਟਕ ਨੂੰ ਨਾ ਖੋਲ੍ਹਿਆ ਗਿਆ ਤਾਂ ਉਹ ਪੋਲਿੰਗ ਦਾ ਬਾਈਕਾਟ ਕਰਨਗੇ।

Total Views: 297 ,
Real Estate