ਦੁਨੀਆ ਨੇ ਛੱਡਿਆ ਇਕੱਲਾ ਤਾਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਂਸਕੀ ਫੌਜ ਦੀ ਵਰਦੀ ਵਿੱਚ ਜੰਗ ਦੇ ਮੈਦਾਨ ‘ਚ ਆਏ

ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਦੂਜੇ ਦਿਨ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸ਼ੁੱਕਰਵਾਰ ਸਵੇਰੇ ਤਿੰਨ ਧਮਾਕੇ ਸੁਣੇ ਗਏ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਘੋਸ਼ਣਾ ਕੀਤੀ ਹੈ ਕਿ ਪੂਰੀ ਫੌਜ ਨੂੰ ਯੁੱਧ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਦੀ ਫੌਜ ਨੇ 30 ਰੂਸੀ ਟੈਂਕਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਖੁਦ ਜੰਗ ਦੇ ਮੋਰਚੇ ‘ਤੇ ਪਹੁੰਚ ਗਏ ਹਨ।ਜ਼ੇਲੇਂਸਕੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਉਹ ਇੱਕ ਸਿਪਾਹੀ ਦੀ ਤਰ੍ਹਾਂ ਨਜ਼ਰ ਆ ਰਹੇ ਹਨ।ਜ਼ੇਲੇਂਸਕੀ ਨੇ ਫੌਜ ਦੀ ਵਰਦੀ ਪਾਈ ਹੋਈ ਹੈ ਅਤੇ ਸੈਨਿਕਾਂ ਵਿਚਕਾਰ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਰਾਸ਼ਟਰਪਤੀ ਨੇ ਦੇਸ਼ ਦੇ ਸੈਨਿਕਾਂ ਦਾ ਹੌਸਲਾ ਵਧਾਇਆ ਅਤੇ ਰੂਸ ਨੂੰ ਕਰਾਰਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ।ਸ਼ੁੱਕਰਵਾਰ ਸਵੇਰੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਵੀ ਇੱਕ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆਂ ਨੇ ਸਾਨੂੰ ਜੰਗ ਲੜਨ ਲਈ ਇਕੱਲਾ ਛੱਡ ਦਿੱਤਾ ਹੈ। ਉਨ੍ਹਾਂ ਦੇਸ਼ ਛੱਡਣ ਦੀਆਂ ਖਬਰਾਂ ਤੋਂ ਇਨਕਾਰ ਕੀਤਾ।

Total Views: 302 ,
Real Estate