ਵੋਟਾਂ ਮਗਰੋਂ ਵਾਪਸ ਜੇਲ੍ਹ ਪਹੁੰਚਿਆ ਡੇਰਾ ਮੁਖੀ

ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਤਿੰਨ ਹਫ਼ਤਿਆਂ ਦੀ ਪੈਰੋਲ ਤੋਂ ਬਾਅਦ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਹੁੰਚ ਗਿਆ ਹੈ। ਡੇਰਾ ਮੁਖੀ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗੁਰੂਗ੍ਰਾਮ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਲਿਆਂਦਾ ਗਿਆ। ਉਹ ਸਵੇਰੇ 11:50 ਵਜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਪਹੁੰਚਿਆ।
27 ਅਗਸਤ 2017 ਨੂੰ ਸੀਬੀਆਈ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ। ਹੁਣ 7 ਫਰਵਰੀ 2022 ਨੂੰ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਪਰ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੌਰਾਨ ਡੇਰਾ ਮੁਖੀ ਨੂੰ ਗੁਰੂਗ੍ਰਾਮ ਸਥਿਤ ਡੇਰੇ ਵਿੱਚ ਹੀ ਠਹਿਰਨ ਦੇ ਹੁਕਮ ਦਿੱਤੇ ਸਨ। ਪੈਰੋਲ ਦੌਰਾਨ ਸਰਕਾਰ ਨੇ ਡੇਰਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਸੀ।
Total Views: 166 ,
Real Estate