ਪੰਜਾਬ ਚੋਣ ਨਤੀਜੇ ਅੱਜ, ਸਿਰਫ ਕੁਝ ਸਮਾਂ ਬਾਕੀ

ਭਾਰਤੀ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 66 ਥਾਵਾਂ ‘ਤੇ 117 ਕੇਂਦਰ ਸਥਾਪਤ ਕੀਤੇ ਹਨ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ ਕੁੱਲ 1,54,69,618 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ।

Total Views: 383 ,
Real Estate