ਮੰਤਰੀ ਮੰਡਲ ਵੱਲੋਂ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼,ਚੰਨੀ ਨੇ ਸੌਂਪਿਆ ਰਾਜਪਾਲ ਨੂੰ ਅਸਤੀਫ਼ਾ

ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਰਾਜ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਨਦੇਹੀ ਨਾਲ ਲਾਗੂ ਕਰੇਗੀ। ਉਨ•ਾਂ ਇਹ ਵੀ ਉਮੀਦ ਜਤਾਈ ਕਿ ਉਨ•ਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ ‘ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।

Total Views: 185 ,
Real Estate