![]()
ਪੰਜਾਬ ਵਿਧਾਨ ਸਭਾ ਦਾ ਤਿੰਨ-ਰੋਜ਼ਾ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਵਿਧਾਨ ਸਭਾ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅੱਜ ਦੇ ਸੈਸ਼ਨ ‘ਚ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਨਿਯੁਕਤ ਕੀਤੇ ਗਏ ਡਾ: ਇੰਦਰਬੀਰ ਸਿੰਘ ਨਿੱਜਰ ਵੱਲੋਂ ਨਵੇਂ ਚੁਣ ਕੇ ਆਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਪਹਿਲਾ ਮੁੱਖ ਮੰਤਰੀ ਸਹੁੰ ਚੁੱਕਣਗੇ ਉਸ ਤੋਂ ਬਾਅਦ ਮਹਿਲਾ ਵਿਧਾਇਕਾਂ ਨੂੰ ਸੌਂਹ ਚੁਕਾਈ ਜਾਵੇਗੀ।ਇਸ ਤੋਂ ਬਾਅਦ ਮੈਂਬਰਾਂ ਨੂੰ ਜਿਲ੍ਹੇਵਾਰ ਅੱਖਰਾਂ ਅਨੁਸਾਰ ਸਹੁੰ ਚੁਕਾਈ ਜਵੇਗੀ। 21 ਮਾਰਚ ਨੂੰ ਸਪੀਕਰ ਦੀ ਚੋਣ ਕੀਤੀ ਜਾਵੇਗੀ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਦਨ ਨੂੰ ਸੰਬੋਧਨ ਕਰਨਗੇ। 22 ਮਾਰਚ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਉਪਰੰਤ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਦਾ ਮਤਾ ਲਿਆਂਦਾ ਜਾਵੇਗਾ ।
Total Views: 244 ,
Real Estate


















