ਇਸ ਨੰਬਰ ਤੇ ਭੇਜੋ ਭ੍ਰਿਸਟ ਅਧਿਕਾਰੀ ਦੀ ਵੀਡੀਓ ਜਾਂ ਆਡੀਓ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਦੌਰਾਨ ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ, ”ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।”

Total Views: 553 ,
Real Estate