ਸਿੱਧੂ ਦੀ 24 ਕਾਂਗਰਸੀ ਆਗੂਆਂ ਨਾਲ ਮੀਟਿੰਗ ਤੇ ਬਿੱਟੂ ਨੇ ਕਿਹਾ ‘ਕੁਵੇਲੇ ਦੀਆਂ ਟੱਕਰਾਂ’

ਕਪੂਰਥਲਾ ਤੋਂ ਕਾਂਗਰਸ ਪਾਰਟੀ ਦੇ ਆਗੂ ਨਵਤੇਜ ਸਿੰਘ ਚੀਮਾ ਦੇ ਘਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 24 ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਪਾਰਟੀ ਲਈ ਮਾੜੇ ਆਉਣ ਤੋਂ ਬਾਅਦ ਸਬੰਧਤ ਸੂਬਾ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਗਏ ਸਨ। ਕਾਂਗਰਸ ਵੱਲੋਂ ਨਵੇਂ ਸੂਬਾ ਪ੍ਰਧਾਨਾਂ ਦਾ ਐਲਾਨ ਕੀਤਾ ਜਾਣਾ ਹੈ ਅਜਿਹੇ ਵਿੱਚ ਇਸ ਬੈਠਕ ਨੂੰ ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਹਾਈ ਕਮਾਂਡ ਵੱਲੋਂ ਪੰਜਾਬ ਲਈ ਵਿਰੋਧੀ ਧਿਰ ਦੇ ਆਗੂ ਦਾ ਐਲਾਨ ਵੀ ਕੀਤਾ ਜਾਣਾ ਹੈ।

Total Views: 324 ,
Real Estate