
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਅੱਜ ਭੰਨਤੋੜ ਕੀਤੀ ਗਈ। ਹਮਲਾ ਕਰਨ ਵਾਲਿਆ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੂਮ ਬੈਰੀਅਰ ਤੋੜ ਦਿੱਤੇ। ਇਹ ਲੋਕ ਕਿਸੇ ਮਾਮਲੇ ’ਤੇ ਵਿਰੋਧ ਕਰਨ ਆਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਪੁਲੀਸ ਵੱਲੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Total Views: 264 ,
Real Estate


















