
ਪੰਜਾਬ ਸਰਕਾਰ ਵੱਲੋਂ 1 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੋ-ਤਿੰਨ ਬਿੱਲ ਪੇਸ਼ ਕਰ ਸਕਦੀ ਹੈ। ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ 31 ਮਾਰਚ ਦਿਨ ਵੀਰਵਾਰ ਸ਼ਾਮ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿਚ ਬਿੱਲਾਂ ਉੱਤੇ ਵਿਚਾਰ ਚਰਚਾ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨੇ ਇਕ ਵਿਧਾਇਕ ਇਕ ਪੈਨਸ਼ਨ, ਸਕੂਲਾਂ ਦੀਆਂ ਫੀਸਾਂ ਬਾਰੇ ਬਿੱਲ ਪੇਸ਼ ਕੀਤਾ ਜਾ ਸਕਦਾ ਹੈ।
Total Views: 276 ,
Real Estate



















