
ਪੰਜਾਬ ਵਿਧਾਨਸਭਾ ‘ਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮਤਾ ਪੇਸ਼ ਕੀਤਾ ਹੈ। ਚੰਡੀਗੜ੍ਹ ਮੁਕੰਮਲ ਤੌਰ ‘ਤੇ ਪੰਜਾਬ ਨੂੰ ਦੇਣ ਦਾ ਮਤਾ ਪੇਸ਼ ਕੀਤਾ ਗਿਆ ਹੈ। ਬੀਜੇਪੀ ਨੇ ਮਤੇ ਦੇ ਵਿਰੋਧ ‘ਚ ਵਾਕਆਊਟ ਕੀਤਾ ਹੈ। ਜਦਕਿ ਕਾਂਗਰਸ ਅਤੇ ਅਕਾਲੀ ਦਲ ਨੇ ਸਮਰਥਨ ਕੀਤਾ ਹੈ। ਕਾਂਗਰਸ ਵੱਲੋਂ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਵੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਤੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਗਈ ਹੈ। ਸੀਐੱਮ ਨੇ ਕਿਹਾ ਕਿ ਕੇਂਦਰੀ ਰੂਲਜ਼ ਅਤੀਤ ‘ਚ ਸਹਿਮਤੀ ਦੀ ਉਲੰਘਣਾ ਹੋਈ ਹੈ। ਸਰਵਿਸ ਰੂਲਸ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਵਜ੍ਹਾ ਮੁੱਦਾ ਬਣਾਇਆ ਜਾ ਰਿਹਾ ਹੈ। ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। UT ਮੁਲਾਜ਼ਮਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕੀਤੀ ਹੈ। ਫੈਸਲੇ ਨਾਲ ਚੰਡੀਗੜ੍ਹ ‘ਤੇ ਦਾਅਵੇ ‘ਤੇ ਕੋਈ ਅਸਰ ਨਹੀ ਪੈਣਾ। ਚੰਡੀਗੜ੍ਹ ‘ਤੇ ਪੰਜਾਬ ਦਾ ਹੈ ਅਧਿਕਾਰ ਹੈ। ਮਾਨ ਸਰਕਾਰ ਵੀ 7ਵਾਂ ਪੇਅ ਕਮਿਸ਼ਨ ਲਾਗੂ ਕਰੇ। ਉਨ੍ਹਾਂ ਨੇ ਕਿਹਾ ਕਿ ਆਪ ਸਿਆਸਤ ਕਰਨ ਦੀ ਥਾਂ ਗਾਰੰਟੀਆਂ ਪੂਰੀਆਂ ਕਰੇ। ਕੇਂਦਰ ਖਿਲਾਫ਼ ਪੇਸ਼ ਮਤੇ ਦਾ ਅਕਾਲੀ ਦਲ ਵੱਲੋਂ ਸਮਰਥਨ ਕੀਤਾ ਗਿਆ।



















