
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢਦਿਆਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਸ ਪਿੱਛੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਵੀ ਕਰ ਦਿੱਤਾ ਕਿ ਆਪ ਸਰਕਾਰ ਨੇ 10 ਦਿਨਾਂ ਵਿਚ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ। ਹੁਣ ਕਾਂਗਰਸ ਨੇ ਆਪ ਸਰਕਾਰ ਦੇ ਇਨ੍ਹਾਂ ਦਾਅਵਿਆਂ ਉਤੇ ਸਵਾਲ ਚੁੱਕੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਟਵੀਟ ਵਿਚ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਉਤੇ 1.50 ਲੱਖ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ‘ਚੋਂ ਸਿਰਫ 3 ‘ਤੇ ਹੀ ਕਾਰਵਾਈ ਹੋਈ, ਬਾਕੀਆਂ ਦਾ ਕੀ ਹੋਇਆ? ਦੱਸਿਆ ਜਾ ਰਿਹਾ ਹੈ ਕਿ ਇਸ ਨੰਬਰ ਉਤੇ ਧੜਾ ਧੜ ਸ਼ਿਕਾਇਤਾਂ ਆ ਰਹੀਆਂ ਹਨ। ਇਸ ਸਬੰਧੀ ਸਬੂਤ ਵਜੋਂ ਵੀਡੀਓ ਵੀ ਭੇਜੀਆਂ ਜਾ ਰਹੀਆਂ ਹਨ। ਕਾਂਗਰਸ ਨੇ 1.50 ਲੱਖ ਸ਼ਿਕਾਇਤਾਂ ‘ਚੋਂ ਸਿਰਫ 3 ‘ਤੇ ਹੀ ਕਾਰਵਾਈ ਉਤੇ ਸਵਾਲ ਚੁੱਕੇ ਹਨ।
ਖਹਿਰਾ ਨੇ ਟਵੀਟ ਕੀਤਾ ਹੈ-ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਤੁਹਾਡੇ ਵਰਗੇ ਲੋਕਾਂ ਤੋਂ ਮੈਂ ਇਸ ਤਰ੍ਹਾਂ ਦੇ ਗੈਰ-ਜ਼ਿੰਮੇਵਾਰ ਬਿਆਨ ਦੀ ਉਮੀਦ ਨਹੀਂ ਕਰਦਾ ਕਿ 10 ਦਿਨਾਂ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ। ਭਗਵੰਤ ਮਾਨ ਦੇ ਟੋਲ ਫਰੀ ਨੰਬਰ ‘ਤੇ 1.5 ਲੱਖ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪੈਂਡਿੰਗ ਹਨ ਅਤੇ ਸਿਰਫ 3 ਦਾ ਹੱਲ ਕੀਤਾ ਗਿਆ ਹੈ! ਬਾਕੀ ਬਚੀਆਂ ਸ਼ਿਕਾਇਤਾਂ ਦੀ ਬਣਿਆ?
















