ਪਟਿਆਲਾ ’ਚ ਦੋ ਨੌਜਵਾਨਾਂ ਦੇ ਕਤਲ

ਪਟਿਆਲਾ ‘ਚ ਦੋ ਵੱਖ ਵੱਖ ਵਾਰਦਾਤਾਂ ਵਿੱਚ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਹੈ। ਪਟਿਆਲਾ ਨੇੜਲੇ ਪਿੰਡ ਦੌਣਕਲਾਂ ਦੇ 35 ਸਾਲਾ ਧਰਮਿੰਦਰ ਸਿੰਘ ਭਿੰਦਾ ਪੁੱਤਰ ਧਨੰਤਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਚਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਦੌਣਕਲਾਂ ਦੇ ਹੀ ਵਸਨੀਕ ਤੇਜਿੰਦਰ ਸਿੰਘ ਫੌਜੀ ਅਤੇ ਹਰਵੀਰ ਸਿੰਘ ਸਮੇਤ ਥੇੜੀ ਵਾਸੀ ਬੋਨੀ ਅਤੇ ਹਰਮਨ ਨਾਮ ਦੇ ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਭਿੰਦਾ ਪਿੰਡ ਦੌਣ ਕਲਾਂ ਵਿਖੇ ਯੂਥ ਕਲੱਬ ਦਾ ਪ੍ਰਧਾਨ ਸੀ। ਕਤਲ ਦੀ ਦੂਜੀ ਘਟਨਾ ਸਥਾਨਕ ਸ਼ਹਿਰ ਵਿਚ ਸਥਿਤ ਕਾਲੀ ਮਾਤਾ ਮੰਦਰ ਦੇ ਨੇੜੇ ਦੀ ਹੈ, ਜਿਸ ਦੌਰਾਨ ਪ੍ਰਿਤਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਦਰਸ਼ਨ ਨਗਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Total Views: 277 ,
Real Estate