10 ਅਪ੍ਰੈਲ ਤੋਂ 18 ਸਾਲ ਤੋਂ ਵੱਧ ਉਮਰ ਵਾਲੇ ਲਗਵਾ ਸਕਣਗੇ ਵੈਕਸੀਨ ਦੀ ਤੀਜੀ ਡੋਜ਼

ਭਾਰਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਕੋਵਿਡ-19 ਦੀ ਸਾਵਧਾਨੀ ਵਾਲੀ ਵੈਕਸੀਨ ਦੀ ਤੀਜੀ ਖੁਰਾਕ ਲੈ ਸਕਦੇ ਹਨ। ਸਰਕਾਰ ਵੱਲੋਂ ਦੱਸਿਆ ਗਿਆ ਕਿ 10 ਅਪ੍ਰੈਲ ਤੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਟੀਕਾਕਰਨ ਕੇਂਦਰ ਵਿੱਚ ਵੈਕਸੀਨ ਦੀ ਬੂਸਟਰ ਡੋਜ਼ ਲਗਵਾ ਸਕਦੇ ਹਨ।ਕੋਰੋਨਾ ਵਾਇਰਸ ਦੀ ਸੰਭਾਵਿਤ ਚੌਥੀ ਲਹਿਰ ਤੋਂ ਪਹਿਲਾਂ ਮਹਾਮਾਰੀ ਦੇ ਖਿਲਾਫ ਸਰਕਾਰ ਦਾ ਇਹ ਵੱਡਾ ਕਦਮ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਿਹਤ ਕਰਮਚਾਰੀਆਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਦੀ ਇਜਾਜ਼ਤ ਦਿੱਤੀ
ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਸਿਰਫ਼ ਉਹ ਲੋਕ ਹੀ ਲਗਵਾ ਸਕਦੇ ਹਨ ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ 9 ਮਹੀਨੇ ਪਹਿਲਾਂ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਗਵਾਈ ਹੋਵੇਗੀ। ਟੀਕਾਕਰਨ ਦੀ ਸਹੂਲਤ ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲਬਧ ਹੋਵੇਗੀ। ਹਾਲਾਂਕਿ, ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕੋਵਿਡ-19 ਦੀ ਬੂਸਟਰ ਡੋਜ਼ ਲੈਣਾ ਲਾਜ਼ਮੀ ਨਹੀਂ ਹੋਵੇਗਾ, ਇਹ ਲੋਕਾਂ ਦੀ ਇੱਛਾ ‘ਤੇ ਨਿਰਭਰ ਕਰੇਗਾ ਕਿ ਉਹ ਵੈਕਸੀਨ ਦੀ ਤੀਜੀ ਡੋਜ਼ ਲੈਣਾ ਚਾਹੁੰਦੇ ਹਨ ਜਾਂ ਨਹੀਂ।
ਬੂਸਟਰ ਸ਼ਾਟ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਨੇ ਕਿਹਾ ਹੈ ਕਿ ਦੇਸ਼ ਭਰ ਵਿੱਚ ਪਹਿਲੀ ਅਤੇ ਦੂਜੀ ਖੁਰਾਕ ਲਈ ਸਰਕਾਰੀ ਟੀਕਾਕਰਨ ਕੇਂਦਰਾਂ ਵਿੱਚ ਚੱਲ ਰਹੇ ਮੁਫ਼ਤ ਟੀਕਾਕਰਨ ਪ੍ਰੋਗਰਾਮ ਦੇ ਨਾਲ-ਨਾਲ ਸਿਹਤ ਸੰਭਾਲ ਕਰਮਚਾਰੀਆਂ, ਫਰੰਟਲਾਈਨ ਵਰਕਰਾਂ ਨੂੰ ਬੂਸਟਰ ਡੋਜ਼ ਅਤੇ 60 + ਆਬਾਦੀ ਲਈ ਕੰਮ ਜਾਰੀ ਰਹੇਗਾ ਅਤੇ ਇਸ ਨੂੰ ਪਹਿਲਾਂ ਨਾਲੋਂ ਵੀ ਤੇਜ਼ ਕੀਤਾ ਜਾਵੇਗਾ।

Total Views: 337 ,
Real Estate