ਇਮਰਾਨ ਖ਼ਾਨ ਦੇ ਖਿਲਾਫ਼ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤਾ ਪਾਸ

ਇਮਰਾਨ ਖ਼ਾਨ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤਾ ਹਾਰ ਗਏ ਹਨ। ਇਮਰਾਨ ਖ਼ਾਨ ਦੇ ਖਿਲਾਫ ਪੇਸ਼ ਬੇਭਰੋਸਗੀ ਮਤੇ ਦੇ ਹੱਕ ਵਿੱਚ 174 ਵੋਟਾਂ ਪਈਆਂ।ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ। ਹੁਣ ਅਗਲੇ ਪ੍ਰਧਾਨ ਮੰਤਰੀ ਦੀ ਚੋਣ ਸੋਮਵਾਰ ਨੂੰ ਹੋਵੇਗੀ। ਹਾਲਾਂਕਿ ਇਮਰਾਨ ਖਾਨ ਦੇ ਖਿਲਾਫ ਇਕਜੁੱਟ ਰਹੀ ਵਿਰੋਧੀ ਧਿਰ ਨੇ ਪਹਿਲਾਂ ਹੀ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਦਾ ਚਿਹਰਾ ਬਣਾ ਲਿਆ ਹੈ। ਅਜਿਹੇ ‘ਚ ਇਹ ਸਪੱਸ਼ਟ ਹੈ ਕਿ ਸ਼ਾਹਬਾਜ਼ ਪ੍ਰਧਾਨ ਮੰਤਰੀ ਹੋਣਗੇ। ਸ਼ਾਹਬਾਜ਼ ਸ਼ਰੀਫ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਹਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PML-N) ਦੇ ਪ੍ਰਧਾਨ ਹਨ।
Total Views: 281 ,
Real Estate