
ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਇਸ ਵਾਰ ਅਪਰੈਲ ਮਹੀਨੇ ’ਚ ਪੈ ਰਹੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਗਰਮੀ ਵਧਣ ਕਰਕੇ ਫ਼ਸਲਾਂ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧਣ ਦੇ ਆਸਾਰ ਜਤਾਏ ਜਾ ਰਹੇ ਹਨ। ਇਸ ਵਾਰ ਮਾਰਚ ਮਹੀਨੇ ਵਿੱਚ ਮੀਂਹ ਨਾ ਪੈਣ ਕਰਕੇ ਗਰਮੀ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦਾ ਅਸਰ ਕਣਕ ਦੀ ਫ਼ਸਲ ’ਤੇ ਵੀ ਪੈ ਰਿਹਾ ਹੈ। ਗਰਮੀ ਵਧਣ ਕਰਕੇ ਕਣਕ ਦਾ ਦਾਣਾ ਸੁੰਗੜ ਗਿਆ ਹੈ। ਉੱਥੇ ਹੀ ਕਣਕ ਦਾ ਝਾੜ ਵੀ ਆਮ ਨਾਲੋਂ 25 ਫ਼ੀਸਦ ਘੱਟ ਗਿਆ ਹੈ। ਪਹਿਲਾਂ ਇਕ ਕਿੱਲੇ ਵਿਚ 20 ਤੋਂ 22 ਕੁਇੰਟਲ ਝਾੜ ਨਿਕਲਦਾ ਸੀ, ਇਸ ਵਾਰ ਜ਼ਿਆਦਾ ਗਰਮੀ ਪੈਣ ਕਰਕੇ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲ ਰਿਹਾ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਦੂਜੇ ਪਾਸੇ ਬਿਜਲੀ ਕੱਟਾਂ ਕਰਕੇ ਫ਼ਸਲਾਂ ਨੂੰ ਲੋੜੀਂਦਾ ਪਾਣੀ ਵੀ ਨਹੀਂ ਮਿਲ ਰਿਹਾ। ਬਿਜਲੀ ਦੀ ਘਾਟ ਨੂੰ ਦੇਖਦਿਆਂ ਕਿਸਾਨਾਂ ਨੇ ਕਣਕ ਦੀ ਵਾਢੀ ਤੋਂ ਬਾਅਦ ਮੂੰਗੀ ਅਤੇ ਸੂਰਜਮੁਖੀ ਦੀ ਫ਼ਸਲ ਬੀਜਣ ਤੋਂ ਹੱਥ ਖਿੱਚ ਲਿਆ ਹੈ। ਗਰਮੀ ਵਧਣ ਕਰਕੇ ਨਿੰਬੂ, ਗੋਭੀ, ਪੁਦੀਨਾ ਸਣੇ ਹੋਰਨਾਂ ਸਬਜ਼ੀਆਂ ’ਤੇ ਅਸਰ ਪਿਆ ਹੈ।
Total Views: 310 ,
Real Estate


















