
ਕਾਂਗਰਸ ਦੀ ਟਿਕਟ ਤੇ ਚੋਣ ਹਾਰ ਚੁੱਕੇ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਰਜੋਤ ਬੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤ ਤੋਂ ਜਾਪਦਾ ਹੈ ਕਿ ਉਸ ਦਾ ਮਨ ਹੰਕਾਰ ਵਿਚ ਗੁਆਚ ਗਿਆ ਹੈ, ਉਹਦਾ ਦਾ ਦਿਮਾਗ਼ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਅਤੇ ਲੋਕਾਂ ਦੀ ਆਵਾਜ਼ ਨੂੰ ਗੱਦਾਰ ਕਹਿਣਾ ਸ਼ਰਮਨਾਕ ਹੈ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸਿੱਧੂ ਮੂਸੇ ਵਾਲੇ ਦਾ ਇਕ ਗੀਤ ਰੀਲੀਜ ਹੋਇਆ ਹੈ ਜਿਸ ਤੇ ਹਰਜੋਤ ਬੈਂਸ ਨੇ ਟਿੱਪਣੀ ਕੀਤੀ ਹੈ ।
Total Views: 540 ,
Real Estate


















