
ਕੈਨੇਡਾ ਦੇ ਐਡਿੰਟਨ ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਕਰਨਵੀਰ ਨੂੰ ਇੱਕ ਹਫ਼ਤੇ ਤੱਕ ਐਡਮੰਟਨ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਉਸ ਦੀ ਮੌਤ ਹੋ ਗਈ। ਮ੍ਰਿਤਕ ਕਰਨਵੀਰ ਦੇ ਪਿਤਾ ਸਤਨਾਮ ਸਿੰਘ ਸਹੋਤਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਸੀਆਂ ਦੇ ਰਹਿਣ ਵਾਲੇ ਹਨ। ਪੂਰਾ ਪਰਿਵਾਰ 18 ਸਾਲ ਪਹਿਲਾਂ ਕੈਨੇਡਾ ਜਾ ਕੇ ਵਸਿਆ ਸੀ
ਕਰਨਵੀਰ ਦੇ ਦਾਦੇ ਅਨੁਸਾਰ ਉਨ੍ਹਾਂ ਦੇ ਪੋਤੇ ‘ਤੇ ਪਿਛਲੇ ਹਫ਼ਤੇ ਸਕੂਲ ਵਿੱਚ ਹੀ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। ਇਹ ਹਮਲਾ ਪਛਾਣ ਨਾ ਹੋਣ ਕਾਰਨ ਕੀਤਾ ਗਿਆ ਤੇ ਗਲਤਫਹਿਮੀ ਦਾ ਸ਼ਿਕਾਰ ਹੋ ਗਿਆ ਹੈ। ਦਰਅਸਲ ਹਮਲਾਵਰ ਇਕ ਹੋਰ ਵਿਦਿਆਰਥੀ ਨੂੰ ਮਾਰਨ ਲਈ ਆਏ ਸਨ, ਜਿਸ ਦੀ ਦਿੱਖ ਉਸ ਦੇ ਪੋਤੇ ਕਰਨਵੀਰ ਨਾਲ ਮਿਲਦੀ-ਜੁਲਦੀ ਸੀ। ਹਮਲਾਵਰਾਂ ਵਿੱਚ ਭਾਰਤੀ ਮੂਲ ਦੇ 7 ਵਿਦਿਆਰਥੀ ਵੀ ਸਨ, ਜਿਨ੍ਹਾਂ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਨ੍ਹਾਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਗਈ ਹੈ।
Total Views: 658 ,
Real Estate



















