ਦਿੱਲੀ ‘ਚ ਆਟੋ, ਟੈਕਸੀ ਅਤੇ ਮਿੰਨੀ ਬੱਸ ਰਹਿਣਗੀਆਂ ਅੱਜ ਬੰਦ

ਦਿੱਲੀ ‘ਚ ਆਟੋ, ਟੈਕਸੀ ਅਤੇ ਮਿੰਨੀ ਬੱਸ ਡਰਾਈਵਰਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਨੇ ਸੋਮਵਾਰ ਨੂੰ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਜਿਸ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵੱਖ-ਵੱਖ ਯੂਨੀਅਨਾਂ ਕਿਰਾਇਆ ਦਰਾਂ ਵਿੱਚ ਵਾਧੇ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਕਰ ਰਹੀਆਂ ਹਨ। ਜ਼ਿਆਦਾਤਰ ਸੰਗਠਨਾਂ ਨੇ ਕਿਹਾ ਕਿ ਉਹ ਇੱਕ ਦਿਨ ਦੀ ਹੜਤਾਲ ‘ਤੇ ਜਾਣਗੇ, ਪਰ ਸਰਵੋਦਿਆ ਡਰਾਈਵਰ ਐਸੋਸੀਏਸ਼ਨ ਦਿੱਲੀ ਨੇ ਕਿਹਾ ਕਿ ਉਹ ਸੋਮਵਾਰ ਤੋਂ “ਅਣਮਿੱਥੇ ਸਮੇਂ ਲਈ” ਹੜਤਾਲ ਕਰਨਗੇ। ਦਿੱਲੀ ਸਰਕਾਰ ਵੱਲੋਂ ਤੈਅ ਸਮਾਂਬੱਧ ਤਰੀਕੇ ਨਾਲ ਕਿਰਾਇਆ ਸੋਧ ‘ਤੇ ਵਿਚਾਰ ਕਰਨ ਲਈ ਕਮੇਟੀ ਦੇ ਗਠਨ ਦੇ ਐਲਾਨ ਦੇ ਬਾਵਜੂਦ ਜਥੇਬੰਦੀਆਂ ਨੇ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਸਰਵੋਦਿਆ ਡਰਾਈਵਰ ਐਸੋਸੀਏਸ਼ਨ ਦਿੱਲੀ ਦੇ ਪ੍ਰਧਾਨ ਕਮਲਜੀਤ ਗਿੱਲ ਨੇ ਕਿਹਾ, “ਅਸੀਂ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ ਕਿਉਂਕਿ ਸਰਕਾਰ ਈਂਧਨ ਦੀਆਂ ਕੀਮਤਾਂ ਘਟਾਉਣ ਅਤੇ ਕਿਰਾਏ ਵਿੱਚ ਸੋਧ ਕਰਕੇ ਸਾਡੀ ਮਦਦ ਲਈ ਕੋਈ ਕਦਮ ਨਹੀਂ ਚੁੱਕ ਰਹੀ ਹੈ।”
ਦਿੱਲੀ ਆਟੋ ਰਿਕਸ਼ਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਿੰਦਰ ਸੋਨੀ ਨੇ ਕਿਹਾ, “ਅਸੀਂ ਜਾਣਦੇ ਹਾਂ ਕਿ ਦਿੱਲੀ ਸਰਕਾਰ ਇੱਕ ਕਮੇਟੀ ਬਣਾ ਰਹੀ ਹੈ ਪਰ ਸਾਨੂੰ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ ਜੋ ਨਜ਼ਰ ਨਹੀਂ ਆ ਰਿਹਾ। ਸਾਡੀ ਮੰਗ ਹੈ ਕਿ ਸਰਕਾਰ (ਕੇਂਦਰ ਅਤੇ ਦਿੱਲੀ) ਸੀਐਨਜੀ ਦੀਆਂ ਕੀਮਤਾਂ ‘ਤੇ 35 ਰੁਪਏ ਪ੍ਰਤੀ ਕਿਲੋ ਦੀ ਸਬਸਿਡੀ ਦੇਵੇ। ਸੈਂਕੜੇ ਆਟੋ, ਟੈਕਸੀ ਅਤੇ ਕੈਬ ਡਰਾਈਵਰਾਂ ਨੇ ਹਾਲ ਹੀ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਸਬਸਿਡੀ ਦੀ ਮੰਗ ਨੂੰ ਲੈ ਕੇ ਦਿੱਲੀ ਸਕੱਤਰੇਤ ਵਿੱਚ ਪ੍ਰਦਰਸ਼ਨ ਕੀਤਾ। ਸੋਨੀ ਨੇ ਕਿਹਾ, “ਅਸੀਂ ਆਪਣੇ ਘਾਟੇ ਵਿੱਚ ਚੱਲ ਰਹੇ ਆਟੋ ਅਤੇ ਕੈਬ ਨੂੰ ਹਰ ਰੋਜ਼ ਨਹੀਂ ਚਲਾ ਸਕਦੇ ਕਿਉਂਕਿ ਸੀਐਨਜੀ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ।

Total Views: 246 ,
Real Estate