
ਨਸ਼ਾ ਅਸਕਰੀ ਦੇ ਮਾਮਲੇ ‘ਚ ਨਾਮਜ਼ਦ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ‘ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 4 ਮਈ ਨੂੰ ਹੋਵੇਗੀ । ਬਿਕਰਮ ਮਜੀਠੀਆ ਕਰੀਬ ਡੇਢ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕੀਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ। ਆਪ ਦੀ ਸਰਕਾਰ ਬਣਦਿਆਂ ਹੀ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੱਲ ਰਹੇ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਪੁਨਰਗਠਨ ਕੀਤਾ ਸੀ ।
Total Views: 170 ,
Real Estate


















