
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਕ ਕਿਲੋਵਾਟ ਲੋਡ ਤੱਕ ਬਿਜਲੀ ਕੁਨੈਕਸ਼ਨ ਵਾਲੇ ਬੀਪੀਐਲ ਖਪਤਕਾਰਾਂ ਨੂੰ ਇਕ ਮਹੀਨੇ ਲਈ 300 ਯੂਨਿਟ ਅਤੇ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 2–3 ਕਿਲੋਵਾਟ ਬਿਜਲੀ ਕੁਨੈਕਸ਼ਨ ਵਾਲੇ ਐਸਸੀ, ਬੀਸੀ ਖਪਤਕਾਰਾਂ ’ਤੇ ਜਨਰਲ ਸ਼੍ਰੇਣੀ ਦਾ ਨਿਯਮ ਲਾਗੂ ਹੋਵੇਗਾ। ਉਨ੍ਹਾਂ ਨੂੰ 2 ਮਹੀਨਿਆਂ ਲਈ 600 ਯੂਨਿਟ ਬਿਜਲੀ ਮੁਆਫ਼ ਕੀਤੀ ਜਾਵੇਗੀ, ਜੇਕਰ ਬਿੱਲ ਇਸ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਇਨਕਮ ਟੈਕਸ ਦਾ ਭੁਗਤਾਨ ਕਰਨ ਵਾਲੇ ਅਨੁਸੂਚਿਤ ਜਾਤੀ ਅਤੇ ਬੀਸੀ ਪਰਿਵਾਰ ਤੇ ਜਨਰਲ ਸ਼੍ਰੇਣੀ ਦਾ ਫਾਰਮੂਲਾ ਲਾਗੂ ਹੋਵੇਗਾ। ਅਗਰ 2 ਮਹੀਨੇ ਦਾ ਬਿਲ 600 ਰੁਪਏ ਤੋਂ ਉਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਜੇਕਰ ਐਸ।ਸੀ।, ਬੀ।ਸੀ ਵਰਗ ਨਾਲ ਸਬੰਧਤ ਖਪਤਕਾਰ ਕੋਲ 2 ਤੋਂ 3 ਕਿਲੋਵਾਟ ਬਿਜਲੀ ਦਾ ਲੋਡ ਹੈ, ਜੇਕਰ ਉਨ੍ਹਾਂ ਦਾ ਬਿਜਲੀ ਦਾ ਬਿੱਲ 600 ਤੋਂ ਉਪਰ ਆਉਂਦਾ ਹੈ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਜਨਰਲ ਵਰਗ ਨਾਲ ਕੋਈ ਧੱਕਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਰਲ ਵਰਗ ਨਾਲ ਧੱਕਾ ਕੀਤਾ ਸੀ ਪਰ ਸਾਡੀ ਸਰਕਾਰ ਜਨਰਲ ਵਰਗ ਨੂੰ ਵੀ ਦੋ ਮਹੀਨਿਆਂ ਲਈ 600 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਆਮਦਨ ਕਰ ਅਦਾ ਕਰਨ ਵਾਲੇ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਵੀ ਮੁਆਫ਼ ਕੀਤਾ ਗਿਆ ਹੈ। ਜੇਕਰ ਉਨ੍ਹਾਂ ਦਾ ਦੋ ਮਹੀਨੇ ਦਾ ਬਿੱਲ 600 ਯੂਨਿਟ ਤੋਂ ਉੱਪਰ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ।
ਐਸਵਾਈਐਲ ਦੇ ਪਾਣੀ ਬਾਰੇ ਬਿਜਲੀ ਮੰਤਰੀ ਨੇ ਕਿਹਾ ਕਿ ਸਾਡਾ ਸਟੈਂਡ ਸਪੱਸ਼ਟ ਹੈ, ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਅਸੀਂ ਕਿਸੇ ਵੀ ਹਾਲਤ ਵਿੱਚ ਹਰਿਆਣਾ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਣ ਦੇਵਾਂਗੇ।


















