Coronavirus-ਪੰਜਾਬ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ

ਪੰਜਾਬ ਸਰਕਾਰ ਨੇ ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਤਹਿਤ ਕੋਰੋਨਾ ਤੋਂ ਬਚਾਅ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਕਏ ਨੋਟੀਫਿਕੇਸ਼ਨ ਵਿੱਚ ਸੂਬਾ ਦੇ ਸਾਰੇ ਜ਼ਿਲਿਆਂ ਦੇ ਡੀਸੀ ਅਤੇ ਐਸਐਸਪੀ,ਆਈਜੀ ਤੇ ਡੀਆਈਜੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਰਵਜਨਕ ਸਥਾਨਾਂ ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਗੁਆਂਢੀ ਸੂਬਿਆਂ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਨੇ ਰਫ਼ਤਾਰ ਫੜ ਲਈ ਹੈ। ਬੁੱਧਵਾਰ ਨੂੰ 24 ਘੰਟਿਆਂ ‘ਚ 30 ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ ‘ਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਪਹੁੰਚ ਚੁੱਕੇ ਹਨ। ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਅਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।
ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 7 ਅਤੇ ਮੁਹਾਲੀ ਵਿੱਚ 5 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਕਾਰਾਤਮਕਤਾ ਦਰ ਵੀ 1% ਤੋਂ ਉੱਪਰ ਹੈ। ਇਸ ਤੋਂ ਇਲਾਵਾ ਜਲੰਧਰ ਅਤੇ ਪਟਿਆਲਾ ਵਿੱਚ 4-4, ਫਰੀਦਕੋਟ, ਲੁਧਿਆਣਾ ਅਤੇ ਪਠਾਨਕੋਟ ਵਿੱਚ 2-2 ਮਰੀਜ਼ ਪਾਏ ਗਏ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਮੁਕਤਸਰ ਵਿੱਚ 1-1 ਮਰੀਜ਼ ਪਾਇਆ ਗਿਆ। ਸੂਬੇ ਵਿੱਚ ਇਸ ਸਮੇਂ ਸਕਾਰਾਤਮਕਤਾ ਦਰ 0.31% ਹੈ।

Total Views: 457 ,
Real Estate