
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਕਮਾਨ ਸਾਂਭ ਲਈ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਵਾਲੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਦੋਵੇਂ ਨਵੇਂ ਨਿਯੁਕਤ ਕੀਤੇ ਗਏ ਮੈਂਬਰ ਪਾਰਟੀ ਦੇ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਸੀਨੀਅਰ ਆਗੂਆਂ ਦਾ ਕਾਂਗਰਸ ‘ਚ ਵੱਡਾ ਯੋਗਦਾਨ ਹੈ ਅਤੇ ਉਹ ਸਾਨੂੰ ਸੇਧ ਦੇਣਗੇ। ਰਾਜਾ ਵੜਿੰਗ ਨੇ ਅਨੁਸ਼ਾਸਨ ‘ਤੇ ਜ਼ੋਰ ਦਿੱਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵਿਚਾਰਧਾਰਾ ਹੈ। ਉਨ੍ਹਾਂ ਨੇ ਕਿਹਾ ਕਿ ਅਨੁਸ਼ਾਸਨ ਲਈ ਤਿੰਨ ਡੀ- ਡਿਸਿਪਲਿਨ, ਡੈਡੀਕੇਸ਼ਨ ਅਤੇ ਡਾਇਲੌਗ ਅਪਨਾਉਣੇ ਪੈਣਗੇ। ਮਨਮਰਜ਼ੀ ਦੀ ਰਣਨੀਤੀ ਨਾਲ ਪਾਰਟੀ ਨਹੀਂ ਚਲਦੀ। ਇਕੱਠੇ ਹੋ ਕੇ ਚੱਲਾਂਗੇ ਤਾਂ ਹੀ ਕਾਮਯਾਬ ਹੋਵਾਂਗੇ। ਜੇ ਅਨੁਸ਼ਾਸਨ ਨਹੀਂ ਤਾਂ ਕੁਝ ਨਹੀਂ ਕਰ ਸਕਦੇ।
ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਹਲਕੇ ਤੋਂ ਤੀਜੀ ਵਾਰ ਵਿਧਾਇਕ ਬਣੇ ਅਤੇ ਸਾਬਕਾ ਟਰਾਂਸਪੋਰਟ ਮੰਤਰੀ 44 ਸਾਲਾ ਵੜਿੰਗ ਨੂੰ 9 ਅਪ੍ਰੈਲ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਥਾਂ ਉੱਤੇ ਇਹ ਅਹੁਦਾ ਸੰਭਾਲਿਆ ਹੈ।



















