ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ‘ਚ ਵੱਡੀ ਖ਼ਬਰ ਆ ਰਹੀ ਹੈ ਕਿ ਗੋਲੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ।ਉਨ੍ਹਾਂ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਬਹਿਬਲ ਕਲਾਂ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਵੀ ਉਨ੍ਹਾਂ ‘ਤੇ ਲੱਗੇ ਸਨ। ਇ ਇਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਬੰਦ ਹਨ।
Total Views: 301 ,
Real Estate


















