ਇਨ੍ਹਾਂ 4 ਕਾਰਨਾਂ ਕਰਕੇ ਲੱਗਿਆ ਰਾਣਾ ਜੋੜੇ ਤੇ ਰਾਜ-ਧ੍ਰੋਹ

ਮਹਾਰਾਸ਼ਟਰ ਦੇ ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਕੌਰ ਰਾਣਾ ਅਤੇ ਉਨ੍ਹਾਂ ਦੇ ਪਤੀ ਰਵੀ ਰਾਣਾ ਦੀ ਹਨੂੰਮਾਨ ਚਾਲੀਸਾ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ, ਮਹਾਰਾਸ਼ਟਰ ਪੁਲਿਸ ਨੇ ਇਸ ਜੋੜੇ ਉੱਪਰ ਰਾਜ ਧ੍ਰੋਹ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਰਾਣਾ ਜੋੜੇ ਉੱਪਰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ 124(ਏ) ਵੀ ਲਗਾਈ ਹੈ। ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਉਨ੍ਹਾਂ ਦੀ ਜ਼ਮਾਨਤ ‘ਤੇ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ।ਸਰਕਾਰੀ ਵਕੀਲ ਮੁਤਾਬਿਕ
“ਰਾਣਾ ਜੋੜੇ ਨੇ ਸਰਕਾਰੀ ਸਿਸਟਮ ‘ਤੇ ਰੋਕ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਨੂੰ ਚੁਣੌਤੀ ਦਿੱਤੀ। ਉਨ੍ਹਾਂ ਨੂੰ ਪਹਿਲਾਂ ਹੀ ਨੋਟਿਸ ਦਿੱਤਾ ਗਿਆ ਸੀ ਕਿ ਇਸ ਦੌਰਾਨ ਹੰਗਾਮਾ ਹੋ ਸਕਦਾ ਹੈ, ਪਰ ਉਹ ਪਿੱਛੇ ਨਹੀਂ ਹਟੇ। ਦੋਵਾਂ ਨੇ ਦਾਅਵਾ ਕੀਤਾ ਸੀ ਕਿ ਹਨੂੰਮਾਨ ਚਾਲੀਸਾ ਪਵਿੱਤਰ ਹੈ ਅਤੇ ਇਸ ਨੂੰ ਪੜ੍ਹਿਆ ਜਾ ਸਕਦਾ ਹੈ ਤਾਂ ਇਸ ਵਿੱਚ ਗਲ਼ਤ ਕੀ ਹੈ, ਪਰ ਕਿਸੇ ਨਿੱਜੀ ਘਰ ਦੇ ਮਾਲਕ ਦੀ ਸਹਿਮਤੀ ਤੋਂ ਬਿਨ੍ਹਾਂ ਅਜਿਹਾ ਨਹੀਂ ਕੀਤਾ ਜਾ ਸਕਦਾ। ਇਹ ਜਗ੍ਹਾ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਦਾ ਨਿੱਜੀ ਘਰ ਹੈ, ਜਿੱਥੇ ਕਾਨੂੰਨ ਵਿਵਸਥਾ ਦੀ ਸਮੱਸਿਆ ਹੋ ਸਕਦੀ ਸੀ। ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ, ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਵਾਲੇ ਵਿਅਕਤੀ ਲਈ ਅਪਮਾਨਜਨਕ ਭਾਸ਼ਾ ਨਹੀਂ ਵਰਤਣੀ ਚਾਹੀਦੀ।”

Total Views: 163 ,
Real Estate