ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਟੋਲ ਫ੍ਰੀ ਨੰਬਰ ਜਾਰੀ

ਸੂਬੇ ਵਿਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਈਨਿੰਗ ਵਾਲੇ ਗੈਰ ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਮਾਨ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਇਕ ਵਿਸ਼ੇਸ਼ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਹੈ। ਵਿਭਾਗ ਦੇ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਵਿਅਕਤੀ ਨੂੰ ਵੀ ਖਾਨ ਅਤੇ ਮਾਈਨਿੰਗ ਵਿਭਾਗ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ ਹੈ ਤਾਂ ਉਕਤ ਨੰਬਰ ‘ਤੇ ਸ਼ਿਕਾਇਤ ਭੇਜੀ ਸਕਦਾ ਹੈ।

Total Views: 218 ,
Real Estate