
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਨੁਸ਼ਾਸਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮਨਜ਼ੂਰ ਕਰ ਲਿਆ ਹੈ। ਸੁਨੀਲ ਜਾਖੜ ਤੇ ਕੇਵੀ ਥਾਮਸ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਪਰ ਦੋਵੇਂ ਨੇਤਾ ਪਾਰਟੀ ਵਿਚ ਬਣੇ ਰਹਿਣਗੇ। ਕਾਂਗਰਸ ਹਾਈਕਮਾਨ ਨੇ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾ ਕੇ ਮਹਿਜ਼ ਖਾਨਾਪੂਰਤੀ ਕੀਤੀ ਹੈ ਕਿਉਂਕਿ ਸੁਨੀਲ ਜਾਖੜ ਕੋਲ ਇਸ ਵੇਲੇ ਪਾਰਟੀ ਦਾ ਕੋਈ ਵੀ ਅਹੁਦਾ ਨਹੀਂ ਹੈ। ਪੰਜ ਮੈਂਬਰੀ ਅਨੁਸ਼ਾਸਨ ਕਮੇਟੀ ਦੀ ਪ੍ਰਧਾਨਗੀ ਸੀਨੀਅਰ ਪਾਰਟੀ ਆਗੂ ਏ ਕੇ ਐਂਟਨੀ ਕਰ ਰਹੇ ਹਨ ਅਤੇ ਮੀਟਿੰਗ ਵਿੱਚ ਐਂਟਨੀ ਤੋਂ ਇਲਾਵਾ ਪੈਨਲ ਦੇ ਮੈਂਬਰ ਤਾਰਿਕ ਅਨਵਰ, ਜੇ ਪੀ ਅਗਰਵਾਲ ਅਤੇ ਜੀ ਪਰਮੇਸ਼ਵਰ ਸ਼ਾਮਲ ਹੋਏ। ਮੀਟਿੰਗ ਦੌਰਾਨ ਅੰਬਿਕਾ ਸੋਨੀ ਮੌਜੂਦ ਨਹੀਂ ਸਨ। ਕਾਂਗਰਸ ਅਨੁਸ਼ਾਸਨੀ ਪੈਨਲ ਦੀਆਂ ਸਿਫ਼ਾਰਸ਼ਾਂ ਤੋਂ ਤੁਰੰਤ ਬਾਅਦ, ਜਾਖੜ ਨੇ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕਰਨ ਤੋਂ ਇਨਕਾਰ ਕਰਦੇ ਹੋਏ ਆਪਣੀ ਪਾਰਟੀ ਨੂੰ ‘ਗੁੱਡ ਲੱਕ’ ਕਿਹਾ।
Total Views: 418 ,
Real Estate



















