ਤੰਦੂਰ ਵਾਂਗ ਤਪਿਆ ਪੰਜਾਬ,42 ਡਿਗਰੀ ‘ਤੇ ਪੁੱਜਿਆ ਤਾਪਮਾਨ

ਚੰਡੀਗੜ੍ਹ ਸਮੇਤ ਪੰਜਾਬ-ਹਰਿਆਣਾ ‘ਚ ਲੋਕਾਂ ਨੂੰ ਕਹਿਰ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਵੀਰਵਾਰ ਨੂੰ ਤਾਪਮਾਨ 42 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ ਅਤੇ ਦੁਪਹਿਰ ਵੇਲੇ ਹੀ ਲੋੜ ਪੈਣ ‘ਤੇ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਦੀ ਗੱਲ ਕਰੀਏ ਤਾਂ 2017 ਵਿੱਚ ਸ਼ਹਿਰ ਦਾ ਤਾਪਮਾਨ 43.6 ਡਿਗਰੀ ਤੱਕ ਪਹੁੰਚ ਗਿਆ ਸੀ। ਇੰਨਾ ਹੀ ਨਹੀਂ 1979 ‘ਚ ਅਪ੍ਰੈਲ ‘ਚ ਸਭ ਤੋਂ ਵੱਧ ਤਾਪਮਾਨ 44.1 ਡਿਗਰੀ ਦਰਜ ਕੀਤਾ ਗਿਆ ਸੀ। ਜੇਕਰ ਗਰਮੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ‘ਚ ਤਾਪਮਾਨ ਸਾਰੇ ਰਿਕਾਰਡ ਤੋੜ ਸਕਦਾ ਹੈ।
ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਦਰਜ ਕੀਤਾ ਗਿਆ। ਜਲੰਧਰ ‘ਚ ਬੁੱਧਵਾਰ ਨੂੰ ਸਭ ਤੋਂ ਵੱਧ ਤਾਪਮਾਨ 41.2 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ‘ਚ ਬੁੱਧਵਾਰ ਨੂੰ ਸਭ ਤੋਂ ਵੱਧ ਤਾਪਮਾਨ 41.4 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ‘ਚ ਬੁੱਧਵਾਰ ਨੂੰ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ।

Total Views: 303 ,
Real Estate