
ਪਟਿਆਲਾ ‘ਚ ਵਾਪਰੇ ਹਿੰਸਾ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਮੁੱਖ ਸਾਜ਼ਿਸ਼ਕਰਤਾ ਦੀ ਪਛਾਣ ਕੀਤੀ ਗਈ ਹੈ। ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਸਿੰਘ ਪਰਵਾਨਾ ਦੱਸਿਆ ਜਾ ਰਿਹਾ ਹੈ। ਬਰਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਸਿ਼ਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਸ਼ੁੱਕਰਵਾਰ ਨੂੰ ਪਟਿਆਲਾ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ ‘ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ‘ਚ 4 ਲੋਕ ਜ਼ਖ਼ਮੀ ਹੋਏ ਹਨ।
Total Views: 320 ,
Real Estate



















