ਚੰਨੀ ਖ਼ਿਲਾਫ਼ ਅਪਮਾਨਜਨਕ ਟਿੱਪਣੀ ਦੇ ਮਾਮਲੇ ‘ਚ ਸੁਨੀਲ ਜਾਖੜ ਦੇ ਖ਼ਿਲਾਫ਼ ਕੋਈ ਕੇਸ ਨਹੀਂ ਬਣਦਾ – ਪੁਲਿਸ

ਪੰਜਾਬ ਪੁਲਿਸ ਨੇ ਪਿਛੜੀਆਂ ਜਾਤਾਂ ਲਈ ਬਣੇ ਨੈਸ਼ਨਲ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਸੁਨੀਲ ਜਾਖੜ ਦੇ ਖ਼ਿਲਾਫ਼ ਕੋਈ ਕੇਸ ਨਹੀਂ ਬਣਦਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਜਾਖੜ ਸ਼ੁਰੂ ਇਸ ਗੱਲ ਤੋਂ ਇਨਕਾਰ ਕਰਦੇ ਰਹੇ ਹਨ ਕਿ ਉਨ੍ਹਾਂ ਨੇ ਚੰਨੀ ਖ਼ਿਤਾਫ਼ ਕੋਈ ਅਜਿਹੀ ਟਿੱਪਣੀ ਕੀਤੀ ਹੈ। ਜਾਖੜ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਵੀ ਕਿਹਾ ਉਸਨੂੰ ਗਲਤ ਤਰੀਕੇ ਨਾਲ ਸਮਝਿਆ ਗਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਮਿਸ਼ਨ ਨੂੰ ਜਵਾਬ ਸੌਂਪ ਦਿੱਤਾ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਕੁਝ ਵੀ ਨਹੀਂ ਹੈ ਜਿਸ ਦੇ ਆਧਾਰ ‘ਤੇ ਜਾਖੜ ਖ਼ਿਲਾਫ਼ ਕੇਸ ਬਣਦਾ ਹੋਵੇ। ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਕਿਸੇ ‘ਤੀਜੇ ਵਿਅਕਤੀ’ ਦੁਆਰਾ ਦਰਜ ਕਰਵਾਈ ਗਈ ਹੈ ਜੋ ਕਿ ‘ਕਥਿਤ ਪੀੜਿਤ ਵੀ ਨਹੀਂ ਹੈ’ ਇਸ ਲਈ ਕੇਸ ਦਰਜ ਕਰਨ ਦਾ ‘ਕੋਈ ਆਧਾਰ’ ਨਹੀਂ ਬਣਦਾ।
Total Views: 283 ,
Real Estate