ਯਮੁਨਾ ਐਕਸਪ੍ਰੈਸਵੇਅ ’ਤੇ ਹਾਸਦੇ ਦੌਰਨ ਪਰਿਵਾਰ ਦੇ ਸੱਤ ਜੀਆਂ ਦੀ ਮੌਤ

ਮਥੁਰਾ ‘ਚ ਯਮੁਨਾ ਐਕਸਪ੍ਰੈਸਵੇਅ ’ਤੇ ਵਾਪਰੇ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਸੱਤ ਜੀਆਂ ਦੀ ਮੌਤ ਹੋ ਗਈ ਅਤੇ ਦੋ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨੋਇਡਾ ਵਾਸੀ ਲਲੂ ਗੌਤਮ (60), ਛੁਟਕੀ (55), ਸੰਜੈ (30), ਰਾਜੇਸ਼ (25), ਨਿਸ਼ਾ (28), ਨੰਦਿਨੀ (22) ਅਤੇ ਧੀਰਜ (6) ਵਜੋਂ ਹੋਈ ਹੋਈ ਹੈ। ਜ਼ਖ਼ਮੀ ਹੋਣ ਵਾਲਿਆਂ ਵਿੱਚ ਗੋਪਾਲ (23) ਅਤੇ ਹਰਸ਼ (3) ਸ਼ਾਮਲ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਪੰਜ ਵਜੇ ਦੇ ਕਰੀਬ ਜਦੋਂ ਇਹ ਪਰਿਵਾਰ ਆਪਣੇ ਜੱਦੀ ਪਿੰਡ ਹਰਦੋਈ ਵਿੱਚ ਵਿਆਹ ਸਮਾਗਮ ’ਚ ਸ਼ਾਮਲ ਹੋਣ ਮਗਰੋਂ ਨੋਇਡਾ ਵਾਪਸ ਜਾ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਇੱਕ ਹੋਰ ਵਾਹਨ ਨਾਲ ਜਾ ਟਕਰਾਈ, ਜਿਸ ਕਾਰਨ ਸੱਤ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਜਣੇ ਜ਼ਖ਼ਮੀ ਹੋ ਗਏ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Total Views: 291 ,
Real Estate