ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਬਾਰੇ ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਜ਼ਰੀਏ ਜਾਣਕਾਰੀ ਦਿਤੀ ਹੈ। ਉਨ੍ਹਾਂ ਦੱਸਿਆ ਕਿ ਸ਼ਾਮ 5.15 ‘ਤੇ CM ਨਾਲ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ ਵਿਚ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਿੱਧੂ ਦੀ ਮੁੱਖ ਮੰਤਰੀ ਨਾਲ ਇਸ ਮੀਟਿੰਗ ਬਾਰੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਤੰਜ਼ ਕੱਸਿਆ ਹੈ।ਉਨ੍ਹਾਂ ਕਿਹਾ, ”ਕਿਸ ਨੇ ਕਿਸ ਨੂੰ ਸੱਦਾ ਦਿੱਤਾ? ਢੁੱਕਵਾਂ ਜਵਾਬ – ਉਦੋਂ ਤੱਕ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਤੱਕ ਪੰਜਾਬ ਤੇ ਇਸ ਨੂੰ ਮੁੜ-ਸੁਰਜੀਤੀ ਕਰਨ ਬਾਰੇ ਗੱਲ ਕਰਦੇ ਹਾਂ ਪਰ ਅਸਲੀਅਤ ਇਹ ਹੈ ਕਿ ਸਾਨੂੰ ਇੱਕ ਦੂਜੇ ਦੀ ਸਿਆਸੀ ਤੌਰ ‘ਤੇ ਲੋੜ ਹੈ। ਇਸ ਸਰਕਾਰ ‘ਚ ਵੀ 75:25 ਕੰਮ ਕਰ ਸਕਦੇ ਹਨ। ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਤੁਸੀਂ ਦੋਵਾਂ ਨੇ ਚੋਣਾਂ ਤੋਂ ਪਹਿਲਾਂ ਵੀ ਮੀਟਿੰਗ ਕੀਤੀ ਸੀ। ਠੋਕੀ ਚੱਲ ਪਾਰਟੀ!”

Total Views: 567 ,
Real Estate