PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਹੁਣ ਮਿਲੇਗੀ 50 ਲੱਖ ਦੀ ਮਦਦ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੀ।ਆਰ।ਟੀ।ਸੀ। ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਨਿਰਦੇਸ਼ ਦਿਤਾ ਗਿਆ ਹੈ। ਕੋਰੋਨਾਕਾਲ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਨਿਭਾਉਂਦਿਆਂ ਫ੍ਰਠਛ ਡਰਾਈਵਰ ਮਨਜੀਤ ਸਿੰਘ ਦਾ ਦਿਹਾਂਤ ਹੋ ਗਿਆ ਸੀ। ਇਸ ਬਾਰੇ ਅੱਜ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਤਤਕਾਲੀ ਕਾਂਗਰਸ ਸਰਕਾਰ ਤੋਂ ਵੀ ਮੰਗ ਕੀਤੀ ਸੀ ਕਿ ਬਤੌਰ ਫਰੰਟਲਾਈਨ ਕੋਰੋਨਾ ਵਰੀਅਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿਤੀ ਜਾਵੇ ਪਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਸਰਕਾਰ ਵਲੋਂ ਕੋਈ ਸਹਾਇਤਾ ਨਹੀਂ ਮਿਲੀ ਸੀ। ਜਿਸ ਦੇ ਚਲਦੇ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਅੱਜ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵਿਭਾਗ ਨੂੰ ਨਿਰਦੇਸ਼ ਦੇ ਦਿਤਾ ਹੈ।

Total Views: 440 ,
Real Estate