
ਮੁਹਾਲੀ ਧਮਾਕੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਤਰਨਤਾਰਨ ਦੇ ਪਿੰਡ ਕੁੱਲਾ ਪੱਤੀ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨੇ ਦੋ ਅੱਤਵਾਦੀਆਂ ਨੂੰ ਰਾਕੇਟ ਪ੍ਰੀਪੇਅਰਡ ਗ੍ਰਨੇਡ (RPG) ਮੁਹੱਈਆ ਕਰਵਾਉਣ ਦੀ ਗੱਲ ਕਬੂਲੀ ਹੈ। ਨਿਸ਼ਾਨ ਨੇ ਕਬੂਲ ਕੀਤਾ ਹੈ ਕਿ ਉਸ ਨੇ ਦੋਵਾਂ ਅੱਤਵਾਦੀਆਂ ਨੂੰ ਆਰਪੀਜੀ ਮੁਹੱਈਆ ਕਰਵਾਈ ਸੀ। ਪੁੱਛਗਿੱਛ ਦੌਰਾਨ ਨਿਸ਼ਾਨ ਸਿੰਘ ਨੇ ਖੁਲਾਸਾ ਕੀਤਾ ਕਿ ਆਰਪੀਜੀ ਉਸ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਵਿਚਕਾਰ ਤਿੰਨ ਵਿਅਕਤੀਆਂ ਨੇ ਦਿੱਤੀ ਸੀ। ਉਹ ਨਹੀਂ ਜਾਣਦਾ ਸੀ ਕਿ ਉਹ ਤਿੰਨ ਲੋਕ ਕੌਣ ਸਨ। ਅਦਾਲਤ ਨੇ ਨਿਸ਼ਾਨ ਸਿੰਘ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ‘ਚ ਪੁਲਿਸ ਨੇ ਨਿਸ਼ਾਨ ਸਿੰਘ ਅਤੇ ਉਸ ਦੇ ਸਾਲੇ ਸੋਨੂੰ ਸਮੇਤ ਤਿੰਨ ਦੋਸ਼ੀਆਂ ਨੂੰ ਹਿਰਾਸਤ ‘ਚ ਲਿਆ ਸੀ।
Total Views: 309 ,
Real Estate



















