ਦਿੱਲੀ ‘ਚ ਲੱਗੀ ਅੱਗ, 27 ਲਾਸ਼ਾਂ ਬਰਾਮਦ

ਦਿੱਲੀ ਦੇ ਮੁੰਡਕਾ ਇਲਾਕੇ ਵਿੱਚ ਇੱਕ ਇਮਾਰਤ ਨੂੰ ਅੱਗ ਲੱਗਣ ਤੋਂ ਬਾਅਦ ਉਸ ਵਿੱਚੋਂ ਘੱਟੋ-ਘੱਟ ਤੱਕ 27 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ।ਮੁੰਡਕਾ ਮੈਟਰੋ ਸਟੇਸ਼ਨ ਦੇ ਨੇੜੇ ਇਸ ਇਮਾਰਤ ਵਿੱਚ ਫਸੇ ਹੋਏ ਲੋਕਾਂ ਅਤੇ ਲਾਸ਼ਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ।ਡੀਸੀਪੀ ਆਊਟਰ ਡਿਸਟਰਿਕਟ ਸਮੀਰ ਸ਼ਰਮਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ 50-60 ਜਣਿਆਂ ਨੂੰ ਬਚਾਇਆ ਜਾ ਚੁੱਕਿਆ ਹੈ।

Total Views: 295 ,
Real Estate