ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ Good Bye!

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਾਂਗਰਸ ਹਟਾਉਣ ਦੇ ਕੁਝ ਘੰਟਿਆਂ ਬਾਅਦ ਸ਼ਨੀਵਾਰ ਨੂੰ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਜਾਖੜ ਉਦੋਂ ਤੋਂ ਹੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਸਨ ਜਦੋਂ ਤੋਂ ਪਾਰਟੀ ਨੇ ਉਨ੍ਹਾਂ ਖਿਲਾਫ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਸੀ। ਜਾਖੜ ਨੇ ਅੱਜ ਫੇਸਬੁੱਕ ਤੇ ਲਾਈਵ ਹੋ ਕੇ ਜਿਥੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ, ਉਥੇ ਹੀ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਲੀਡਰਾਂ ਤੇ ਗੰਭੀਰ ਇਲਜ਼ਾਮ ਵੀ ਲਗਾਏ। ਸੁਨੀਲ ਜਾਖੜ ਦੇ ਪਾਰਟੀ ਛੱਡਦਿਆਂ ਹੀ ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਨਵਜੋਤ ਸਿੱਧੂ ਦਾ ਵੀ ਜਾਖੜ ਪ੍ਰਤੀ ਦਰਦ ਝਲਕਿਆ। ਸਿੱਧੂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦੇ ਹੋਏ ਕਾਂਗਰਸ ਨੂੰ ਇੱਕ ਖ਼ਾਸ ਅਪੀਲ ਕੀਤੀ। ਸਿੱਧੂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, ਜਾਖੜ ਉਹ ਸੋਨੇ ਦਾ ਗਹਿਣਾ ਹੈ, ਜਿਸਨੂੰ ਕਾਂਗਰਸ ਨਾ ਗਵਾਵੇ। ਆਪਣੇ ਟਵੀਟ ਵਿਚ ਸਿੱਧੂ ਨੇ ਅੱਗੇ ਲਿਖਿਆ ਕਿ, ਕਾਂਗਰਸ ਨੂੰ ਜਾਖੜ ਨੂੰ ਖੋਹਣਾ ਨਹੀਂ ਚਾਹੀਦਾ। ਸਿੱਧੂ ਨੇ ਕਿਹਾ ਕਿ, ਕਿਸੇ ਵੀ ਮਸਲੇ ਨੂੰ ਟੇਬਲ ਤੇ ਬੈਠ ਕੇ ਹੱਲ ਕੀਤਾ ਜਾ ਸਕਦਾ ਹੈ।
Total Views: 60 ,
Real Estate