ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮ ਹੇਠ 3 ਲੇਖਕਾਂ ਖ਼ਿਲਾਫ਼ ਕੇਸ ਦਰਜ

 
ਪੰਜਾਬ ਪੁਲਿਸ ਨੇ 12ਵੀਂ ਜਮਾਤ ਦੀਆਂ ਤਿੰਨ ਕਿਤਾਬਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮਾਂ ਤਹਿਤ ਨੂੰ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਕੇਸ ਮੁਹਾਲੀ ਦੇ ਫੇਜ਼-4 ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਦੇ ਆਧੁਨਿਕ ਏਬੀਸੀ ਦੇ ਲੇਖਕ ਮਨਜੀਤ ਸਿੰਘ ਸੋਢੀ, ਲੇਖਿਕਾ ਮਹਿੰਦਰਪਾਲ ਕੌਰ ਅਤੇ ਇਤਿਹਾਸ ਪੰਜਾਬ ਦੇ ਲੇਖਕ ਐੱਮਐੱਸ ਮਾਨ ਸ਼ਾਮਿਲ ਹਨ। ਇਹ ਕੇਸ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਇਹ ਕਿਤਾਬਾਂ ਕਥਿਤ ਤੌਰ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨਾਲ ਸਬੰਧਤ ਸਕੂਲਾਂ ਵਿੱਚ ਨਿਰਧਾਰਤ ਕੀਤੀਆਂ ਗਈਆਂ ਸਨ।
Total Views: 663 ,
Real Estate