ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮੁੰਡੇ ਗੁਰਪ੍ਰਸਾਦ ਸਿੰਘ ਵਲੋਂ ਤੰਬਾਕੂਨੋਸ਼ੀ ਕੀਤੇ ਜਾਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਹ ਇਕ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਕ ਤਖਤ ਦੇ ਜਥੇਦਾਰ ਦੇ ਬੇਟੇ ਵਲੋਂ ਤੰਬਾਕੂਨੋਸ਼ੀ ਦੀ ਇਹ ਘਟਨਾ ਗੰਭੀਰ ਮਾਮਲਾ ਹੈ। ਉਨ੍ਹਾਂ ਦਾ ਬੇਟਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਰਮਚਾਰੀ ਵੀ ਹੈ ਅਤੇ ਉਸ ਵਲੋਂ ਸਿਗਰਟ ਪੀਣਾ ਜਾਂ ਤੰਬਾਕੂਨੋਸ਼ੀ ਕਰਨਾ ਬੱਜਰ ਗੁਨਾਹ ਹੈ।
ਉਨ੍ਹਾਂ ਆਖਿਆ ਕਿ ਇਸ ਬਾਰੇ ਜਾਣਕਾਰੀ ਮਿਲਣ ਮਗਰੋਂ ਪ੍ਰਬੰਧਕੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕਿਸੇ ਤਖ਼ਤ ਦੇ ਜਥੇਦਾਰ ਦਾ ਬੇਟਾ ਜਾਂ ਕੋਈ ਹੋਰ ਸਿੱਖ ਹੋਵੇ, ਉਸ ਲਈ ਤੰਬਾਕੂਨੋਸ਼ੀ ਬੱਜਰ ਗੁਨਾਹ ਹੈ।
ਸਿਗਰਟ ਪੀਂਦੇ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੱਲ੍ਹ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਅਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਸੀ। ਇਹ ਬੇਦਖਲੀ ਉਸ ਦੇ ਬੇਗੁਨਾਹ ਸਾਬਿਤ ਹੋਣ ਤਕ ਕੀਤੀ ਗਈ ਹੈ।
ਦੂਜੇ ਪਾਸੇ, ਪ੍ਰਬੰਧਕੀ ਕਮੇਟੀ ਵਲੋਂ ਉਸ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ 24 ਘੰਟੇ ਵਿਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ। ਗਿਆਨੀ ਇਕਬਾਲ ਸਿੰਘ ਪਹਿਲਾਂ ਵੀ ਵਿਵਾਦ ਦੇ ਘੇਰੇ ਵਿਚ ਹਨ। ਉਨ੍ਹਾਂ ਖਿਲਾਫ ਕੁਝ ਔਰਤਾਂ ਵਲੋਂ ਸ੍ਰੀ ਅਕਾਲ ਤਖਤ ‘ਤੇ ਇਕ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ ਜਿਸ ਵਿਚ ਉਨ੍ਹਾਂ ਦੀ ਦੂਜੀ ਪਤਨੀ ਵਲੋਂ ਦੁਰਵਿਹਾਰ ਅਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ।
ਸਿਗਰਟ ਪੀਂਦੇ ਜਥੇਦਾਰ ਦੇ ਮੁੰਡੇ ਬਾਰੇ ਚਰਚਾ ਕਰਨਗੇ ਸਿੰਘ ਸਹਿਬਾਨ !
Total Views: 177 ,
Real Estate



















