ਭਗਵੰਤ ਮਾਨ ਦੀ ਜਨਤਾ ਮਿਲਣੀ ‘ਚ ਫਰਿਆਦ ਲੈ ਕੇ ਪਹੁੰਚੀ ਇੱਕ ਦਾਦੀ , ਨਸ਼ੇ ਨਾਲ ਹੋ ਚੁੱਕੀ ਪੋਤੇ ਦੀ ਮੌਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਵੱਲੋਂ ਚੰਡੀਗੜ੍ਹ ਵਿਖੇ ‘ਜਨਤਾ ਮਿਲਣੀ’ ਸਮਾਗਮ ਕੀਤਾ ਗਿਆ। ਪੰਜਾਬ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ‘ਤੇ ਇਸ ‘ਜਨਤਾ ਮਿਲਣੀ’ ਦੀ ਸ਼ੁਰੂਆਤ ਕੀਤੀ ਗਈ। ਇੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਲੋਕ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ। ਮੁੱਖ ਮੰਤਰੀ ਨੇ ਟਵੀਟ ਕਰ ਕੇ ਆਖਿਆ ਕਿ ਭਵਿੱਖ ਵਿੱਚ ਵੀ ਇਹ ਜਨਤਾ ਮਿਲਣੀ ਜਾਰੀ ਰਹੇਗੀ। ਕੁਝ ਲੋਕਾਂ ਨੂੰ ਤਾਂ ਅੰਦਰ ਭਗਵੰਤ ਮਾਨ ਨਾਲ ਬੈਠਕ ਕਰਨ ਲਈ ਜਾਣ ਦਿੱਤਾ ਪਰ ਕਈ ਲੋਕ ਬਾਹਰ ਇੰਤਜ਼ਾਰ ਕਰ ਰਹੇ ਸਨ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅੰਦਰ ਨਾ ਜਾਣ ਦੇਣ ਦੇ ਵਿਰੋਧ ਵਿੱਚ ਕੁਝ ਲੋਕਾਂ ਨੇ ਨਾਅਰੇਬਾਜ਼ੀ ਵੀ ਕੀਤੀ।
ਫਤਿਹਗੜ੍ਹ ਸਾਹਿਬ ਤੋਂ ਆਏ ਇੱਕ ਬਜ਼ੁਰਗ ਔਰਤ ਨੇ ਦੱਸਿਆ ਕਿ ਉਨ੍ਹਾਂ ਦੇ ਪੋਤੇ ਦੀ ਨਸ਼ਿਆਂ ਕਾਰਨ ਮੌਤ ਹੋ ਗਈ ਹੈ। “ਸਾਡੇ ਪਿੰਡ ਵਿੱਚ ਚਿੱਟਾ ਵਿਕਦਾ ਹੈ ਅਤੇ ਪੁਲਿਸ ਕੁਝ ਨਹੀਂ ਕਰ ਰਹੀ। ਉਹ ਇਨ੍ਹਾਂ ਨੂੰ ਫੜ ਲੈਂਦੇ ਅਤੇ ਫੇਰ ਛੱਡ ਦਿੰਦੇ ਹਨ। ਸਾਨੂੰ ਕੋਈ ਇੱਥੇ ਲੈ ਕੇ ਆਉਣ ਵਾਲਾ ਵੀ ਨਹੀਂ ਸੀ। ਮੈਂ ਪਿੰਡ ਵਾਲਿਆਂ ਨਾਲ ਆਈ ਹਾਂ।” ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਵੀ ਵਿਕ ਗਈ ਹੈ। ਭਾਵੁਕ ਹੁੰਦੇ ਹੋਏ ਇਨ੍ਹਾਂ ਔਰਤਾਂ ਨੇ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋ ਸਕਦੇ ਹਨ।

Total Views: 94 ,
Real Estate