
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਉਨ੍ਹਾਂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਘੜਨ ਵਾਲੇ ਸਾਰੇ ਲੋਕਾਂ ਦੇ ਨਾਮ ਜਨਤਕ ਕਰਨ ਵਾਲੀ ਇੱਕ ਵੀਡੀਓ ਕਲਿਪ ਬਣਾਉਣ ਦਾ ਦਾਅਵਾ ਕੀਤੇ ਜਾਣ ਮਗਰੋਂ ਉਨ੍ਹਾਂ ਦੇ ਦੋ ਮੋਬਾਈਲ ਫੋਨ ਚੋਰੀ ਹੋ ਗਏ। ਇਹ ਜਾਣਕਾਰੀ ਸੋਮਵਾਰ ਨੂੰ ਸਾਹਮਣੇ ਆਈ ਹੈ। ਇਮਰਾਨ ਦੇ ਬੁਲਾਰੇ ਸ਼ਾਹਬਾਜ਼ ਗਿੱਲ ਨੇ ਟਵੀਟ ਕੀਤਾ ਕਿ ਇਮਰਾਨ ਸਿਆਲਕੋਟ ਵਿੱਚ ਰੈਲੀ ਨੂੰ ਸੰਬੋਧਨ ਕਰਨ ਗਏ ਸਨ ਤਾਂ ਸਿਆਲਕੋਟ ਹਵਾਈ ਅੱਡੇ ’ਤੇ ਉਨ੍ਹਾਂ ਦੇ ਫੋਨ ਚੋਰੀ ਹੋ ਗਈ।
ਇਮਰਾਨ ਖਾਨ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ, ਉਨ੍ਹਾਂ ਨੇ ਇੱਕ ਵੀਡੀਓ ਰਿਕਾਰਡ ਕੀਤਾ ਹੈ ਤੇ ਕਿਹਾ ਹੈ ਕਿ ਇਸ ਵਿੱਚ ਪਿਛਲੀਆਂ ਗਰਮੀ ਤੋਂ “ਮੇਰੇ ਵਿਰੁੱਧ ਸਾਜ਼ਿਸ਼ ਰਚਣ ਵਾਲੇ” ਸਾਰੇ ਲੋਕਾਂ ਦੇ ਨਾਮ ਹਨ।ਇਮਰਾਨ ਖ਼ਾਨ ਨੇ ਸਿਆਲਕੋਟ ਵਿੱਚ ਆਪਣੀ ਪਾਰਟੀ ਦੇ ਸਿਆਸੀ ਸ਼ਕਤੀ ਪ੍ਰਦਰਸ਼ਨ ਦੌਰਾਨ ਇਹ ਟਿੱਪਣੀਆਂ ਕੀਤੀਆਂ। ਉਨ੍ਹਾਂ ਨੇ ਕਿਹਾ, “ਮੇਰੇ ਖ਼ਿਲਾਫ਼ ਦੇਸ਼ ਦੇ ਅੰਦਰ ਅਤੇ ਬਾਹਰ ਬੰਦ ਕਮਰਿਆਂ ਵਿੱਚ ਇੱਕ ਸਾਜ਼ਿਸ਼ ਰਚੀ ਗਈ ਹੈ, ਅਤੇ ਉਹ ਚਾਹੁੰਦੇ ਹਨ ਕਿ ਇਮਰਾਨ ਖ਼ਾਨ ਦੀ ਜਾਨ ਚਲੀ ਜਾਵੇ।” “ਮੈਨੂੰ ਇਸ ਸਾਜ਼ਿਸ਼ ਦਾ ਪਤਾ ਸੀ … ਇਸ ਲਈ ਮੈਂ ਇੱਕ ਵੀਡੀਓ ਰਿਕਾਰਡ ਕੀਤਾ ਹੈ ਅਤੇ ਉਸ ਨੂੰ ਇੱਕ ਸੁਰੱਖਿਅਤ ਜਗ੍ਹਾ ‘ਤੇ ਰੱਖਿਆ ਹੈ। ਜੇਕਰ ਮੈਨੂੰ ਕੁਝ ਹੋ ਜਾਂਦਾ ਹੈ ਤਾਂ ਇਹ ਵੀਡੀਓ ਕੌਮ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।” ਇਸ ਵਿੱਚ, ਪਿਛਲੀਆਂ ਗਰਮੀਆਂ ਤੋਂ ਲੈ ਕੇ ਜਿਸ ਨੇ ਵੀ ਮੇਰੇ ਵਿਰੁੱਧ ਸਾਜ਼ਿਸ਼ ਰਚੀ ਗਈ ਹੈ, ਮੈਂ ਸਾਰਿਆਂ ਦਾ ਨਾਮ ਲਿਆ ਹੈ।” ਇਮਰਾਨ ਖ਼ਾਨ ਨੂੰ ਹਾਲ ਵਿੱਚ ਹੀ ਬੇਭਰੋਗੀ ਮਤੇ ਰਾਹੀਂ ਪਾਕਿਸਤਨ ਦੇ ਵਜ਼ੀਰ-ਏ-ਆਲਮ ਦੇ ਅਹੁਦੇ ਤੋਂ ਹਟਾਇਆ ਗਿਆ ਸੀ।



















