ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਮੰਗ

ਸਾਬਕਾ ਕਾਂਗਰਸ ਸUਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਪੰਜਾਬ ‘ਚ ਅਮਨ-ਕਾਨੂੰਨ ਦੀ ਤਰਸਯੋਗ ਹਾਲਤ ਦਾ ਹਵਾਲਾ ਦਿੰਦੇ ਹੋਏ ‘ਆਪ’ ਵਿਧਾਇਕ (ਸਾਬਕਾ ਆਈਜੀ) ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸਮਰਥਨ ‘ਚ ਅੱਗੇ ਆ ਗਈ ਹੈ। ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਹੱਦਾਂ ਪਾਰ ਕਰ ਰਹੀਆਂ ਹਨ। ਪੰਜਾਬ ਸਰਕਾਰ ਕੋਲ ਕਾਬਲ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ‘ਆਪ’ ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਹਨ, ਉਨ੍ਹਾਂ ਨੂੰ ਗ੍ਰਹਿ ਮੰਤਰੀ ਦਾ ਅਹੁਦਾ ਕਿਉਂ ਨਹੀਂ ਦਿੱਤਾ ਗਿਆ।ਵਿਧਾਨ ਸਭਾ ਚੋਣਾਂ ਤੋਂ ਬਾਅਦ ਡਾਕਟਰ ਨਵਜੋਤ ਕੌਰ ਸਿੱਧੂ ਦਾ ਇਹ ਪਹਿਲਾ ਸਿਆਸੀ ਟਵੀਟ ਹੈ। ਚੋਣਾਂ ਦੌਰਾਨ ਡਾ.ਨਵਜੋਤ ਕੌਰ ਨੂੰ ਉਨ੍ਹਾਂ ਦੇ ਬੇਬਾਕ ਇੰਟਰਵਿਊ ਅਤੇ ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਣ ਲਈ ਉਭਾਰਿਆ ਗਿਆ ਸੀ।

Total Views: 470 ,
Real Estate